Last updated on January 2nd, 2024 at 06:31 am
PUNJAB WHEAT SUBSIDY ONLINE FORMS LINK 2023 |
LAST DATE | 30-10-2023 |
Schemes Detail
| |||||||||
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਲਈ ਬੀਜਾਂ ਦੀ ਕੁੱਲ ਲਾਗਤ ‘ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ‘ਤੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਇਸ ਨਾਲ ਕਿਸਾਨਾਂ ਨੂੰ ਕਣਕ ਦਾ ਬੀਜ ਖਰੀਦਣ ਵੇਲੇ ਸਿਰਫ਼ 50 ਫ਼ੀਸਦੀ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ। ਕਿਸਨੂੰ ਮਿਲੇਗੀ ਕਿੰਨੀ ਸਬਸਿਡੀ? ਖੇਤੀਬਾੜੀ ਮੰਤਰੀ ਅਨੁਸਾਰ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਤੱਕ ਦੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜ ਦੀ ਵੰਡ ਸਮੇਂ ਅਨੁਸੂਚਿਤ ਜਾਤੀ ਦੇ ਕਿਸਾਨ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੋਂ 5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।
ਜਾਰੀ ਪ੍ਰੈਸ ਬਿਆਨ ਅਨੁਸਾਰ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਦਿਲਚਸਪੀ ਰੱਖਣ ਵਾਲੇ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ‘ਤੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਕਣਕ ਦੇ ਬੀਜ ਦੀਆਂ ਪ੍ਰਮਾਣਿਤ ਕਿਸਮਾਂ ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਉਪਲਬਧ ਹੋਵੇਗੀ, ਜਿਸ ਵਿੱਚ ਪੀ.ਬੀ.ਡਬਲਯੂ. 343, ਸੋਧਿਆ ਹੋਇਆ ਪੀ.ਬੀ.ਡਬਲਯੂ. 550, ਪੀ.ਬੀ.ਡਬਲਯੂ. 1 ਜ਼ਿੰਕ, ਪੀ.ਬੀ.ਡਬਲਯੂ. 725, ਪੀ.ਬੀ.ਡਬਲਯੂ. 677, ਡਬਲਯੂ.ਐਚ 1105, ਪੀ.ਬੀ.ਡਬਲਯੂ 1 ਚਪਾਤੀ, ਪੀ.ਬੀ.ਡਬਲਿਊ 766, ਐਚ.ਡੀ. 3086, ਡੀ.ਬੀ.ਡਬਲਯੂ 303, ਡੀ.ਬੀ.ਡਬਲਯੂ 187, ਡੀ.ਬੀ.ਡਬਲਯੂ 222, ਪੀ.ਬੀ.ਡਬਲਯੂ 803, ਪੀ.ਬੀ.ਡਬਲਯੂ 824, ਪੀ.ਬੀ.ਡਬਲਯੂ 826, ਪੀ.ਬੀ.ਡਬਲਯੂ 869 ਅਤੇ ਪੀ.ਬੀ.ਡਬਲਯੂ 752
|
Punjab Kissan wheat seed form good work from Punjab goverment
Punjab Kissan wheat seed